ਯੂਨੀਵਿਜ਼ਨ ਨਿਊਜ਼ ਇੰਡੀਆ, ਬਠਿੰਡਾ
‘ਹਿੱਟ ਐਂਡ ਰਨ’ ਕਾਨੂੰਨ ’ਚ ਕੀਤੀਆਂ ਸੋਧਾਂ ਦੇ ਵਿਰੋਧ ’ਚ ਟਰੱਕ ਆਪੇ੍ਟਰਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ।
ਇਸ ਕਾਰਨ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੀ ਢੋਆ-ਢੁਆਈ ਬੰਦ ਹੋ ਗਈ ਹੈ।
ਤੇਲ ਟੈਂਕਰਾਂ ਵਾਲੇ ਵੀ ਹੜਤਾਲ ’ਚ ਸ਼ਾਮਲ ਹੋ ਗਏ ਹਨ। ਇਸ ਕਾਰਨ ਆਉਣ ਵਾਲੇ ਦਿਨਾਂ ’ਚ ਪੈਟਰੋਲ ਪੰਪਾਂ ’ਤੇ ਪੈਟਰੋਲ/ ਡੀਜ਼ਲ ਮਿਲਣਾ ਮੁਸ਼ਕਿਲ ਹੋ ਸਕਦਾ ਹੈ।
ਹਾਲਾਂਕਿ ਪੈਟਰੋਲ ਪੰਪ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਫ਼ਿਲਹਾਲ ਪੰਪਾਂ ’ਤੇ ਪੈਟਰੋਲ ਅਤੇ ਡੀਜ਼ਲ ਦੀ ਇਕ ਦਿਨ ਦੀ ਸਪਲਾਈ ਮੌਜੂਦ ਹੈ।
ਜੇਕਰ ਸਪਲਾਈ ਬੰਦ ਰਹੀ ਤਾਂ ਪੈਟਰੋਲ ਅਤੇ ਡੀਜ਼ਲ ਮਿਲਣਾ ਮੁਸ਼ਕਿਲ ਹੋ ਸਕਦਾ ਹੈ।
ਸਥਿਤੀ ਇਹ ਸੀ ਕਿ ਮੰਗਲਵਾਰ ਦੇਰ ਸ਼ਾਮ ਤੱਕ ਕਈ ਪੰਪਾਂ ’ਤੇ ਡੀਜ਼ਲ ਮਿਲਣਾ ਮੁਸ਼ਕਿਲ ਹੋ ਗਿਆ ਸੀ।
ਹਿੱਟ ਐਂਡ ਰਨ ਕਾਨੂੰਨ ਵਿਚ ਕੀਤੀਆਂ ਸੋਧਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜੱਸੀ ਚੌਕ ’ਚ ਸਥਿਤ ਤੇਲ ਡਿਪੂ ਦੇ ਬਾਹਰ ਡਰਾਈਵਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਯੂਨੀਅਨ ਦਾ ਦੋਸ਼ ਹੈ ਕਿ ਪ੍ਰਦਰਸ਼ਨ ਦੌਰਾਨ ਤੇਲ ਡਿਪੂ ਦੇ ਪ੍ਰਬੰਧਕਾਂ ਵੱਲੋਂ ਕੁਝ ਡਰਾਈਵਰਾਂ ਨੂੰ ਜ਼ਬਰਦਸਤੀ ਡਿਪੂ ਵਿਚ ਲਿਜਾਇਆ ਗਿਆ ਅਤੇ ਤੇਲ ਟੈਂਕਰ ਚਲਾਉਣ ਲਈ ਦਬਾਅ ਪਾਇਆ ਗਿਆ।
ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਮੁਖੀ ਵਿਨੋਦ ਬਾਂਸਲ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਪੰਪਾਂ ’ਤੇ ਪੁੱਜ ਗਿਆ ਹੈ, ਜੋ ਵੱਧ ਤੋਂ ਵੱਧ ਇਕ ਦਿਨ ਤਕ ਚੱਲ ਸਕਦਾ ਹੈ।
ਜੇਕਰ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਅਗਲੇ 24 ਘੰਟਿਆਂ ’ਚ ਪੈਟਰੋਲ-ਡੀਜ਼ਲ ਮਿਲਣਾ ਮੁਸ਼ਕਿਲ ਹੋ ਜਾਵੇਗਾ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਦਖਲ ਦੇ ਕੇ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
Posted By SonyGoyal






