ਮਨਿੰਦਰ ਸਿੰਘ, ਬਰਨਾਲਾ

ਬੀਤੇ ਸੋਮਵਾਰ ਕਾਸੋ ਅਪਰੇਸ਼ਨ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਬਰਨਾਲਾ ਦੀ ਸੈਂਸੀ ਬਸਤੀ ‘ਚ ਕਰੀਬ 6 ਘੰਟੇ ਤਲਾਸ਼ੀ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ।

ਜਿਸ ‘ਚ ਏਡੀਜੀਪੀ ਰਾਮ ਸਿੰਘ ਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ‘ਚ 259 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ‘ਚ ਚੈਕਿੰਗ ਕੀਤੀ ਸੀ।

ਇਸ ਤਲਾਸ਼ੀ ਅਭਿਆਨ ਤਹਿਤ ਹੋਈ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਆਈਪੀਐੱਸ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਚੈਕਿੰਗ ਦੌਰਾਨ ਕੁੱਲ 6 ਕੇਸ ਦਰਜ ਕਰ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ।

ਨਸ਼ੀਲੇ ਪਦਾਰਥਾਂ ਦੀ ਬਰਾਮਦੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 300 ਨਸ਼ੀਲੀਆਂ ਗੋਲ਼ੀਆਂ, 7 ਨਸ਼ੀਲੀਆਂ ਸ਼ੀਸ਼ੀਆਂ, 5 ਗ੍ਰਾਮ ਨਸ਼ੀਲਾ ਪਾਊਡਰ ਤੇ 69 ਲੀਟਰ ਸ਼ਰਾਬ ਬਰਾਮਦ ਕੀਤੀ ਗਈ।

ਇਸ ਤੋਂ ਇਲਾਵਾ 17 ਵਾਹਨ ਜ਼ਬਤ ਕੀਤੇ ਗਏ ਤੇ 12 ਵਾਹਨਾਂ ਦੇ ਚਲਾਨ ਕੱਟੇ ਗਏ। ‘

ਪੰਜਾਬੀ ਜਾਗਰਣ’ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਕਾਸੋ ਆਪ੍ਰਰੇਸ਼ਨ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਸਮੇਂ-ਸਮੇਂ ‘ਤੇ ਪੁਲਿਸ ਵਲੋਂ ਨਸ਼ੇ ਲਈ ਬਦਨਾਮ ਜਾਣੇ ਜਾਂਦੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਬਰਨਾਲਾ ‘ਚ ਸਾਲ 2023 ਦੌਰਾਨ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜ਼ਬਤ ਕੀਤੀਆਂ ਗਈਆਂ।

ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਸੂਰਤ ‘ਚ ਬਖਸ਼ਿਆ ਨਹੀਂ ਜਾਵੇਗਾ ਤੇ ਭਵਿੱਖ ‘ਚ ਵੀ ਤਲਾਸ਼ੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

Posted By SonyGoyal

Leave a Reply

Your email address will not be published. Required fields are marked *