ਯੂਨੀਵਿਜ਼ਨ ਨਿਊਜ਼ ਇੰਡੀਆ ਸ੍ਰੀ ਗੋਇੰਦਵਾਲ ਸਾਹਿਬ

ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ‘ਤੇ ਇਕ ਵਿਅਕਤੀ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ।

ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (30) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਵਜੋਂ ਹੋਈ ਹੈ‌।

ਮੌਕੇ ‘ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨਸ ਲਾਸ਼ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਗੁਰਮੀਤ ਸਿੰਘ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪੀਬੀ10 ਐੱਚਜੀ 6228 ‘ਤੇ ਸਵਾਰ ਹੋ ਕੇ ਦੇਰ ਸ਼ਾਮ ਆਪਣੇ ਪਿੰਡ ਘੜਕਾ ਜਾ ਰਿਹਾ ਸੀ।

ਕੋਟ ਮੁਹੰਮਦ ਖਾਂ ਤੋਂ ਜਾਮਾਰਾਏ ਸੜਕ ‘ਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।

ਮੌਕੇ ‘ਤੇ ਪਹੁੰਚੇ ਡੀਐਸਪੀ ਸਬ ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਜਾਂਚ ਸ਼ੁਰੂ ਕਰਦਿਆਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਤਲਾਂ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

Posted By SonyGoyal

106 thought on “Big Breaking : ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਡਿਊਟੀ ਕਰ ਕੇ ਪਿੰਡ ਜਾ ਰਿਹਾ ਸੀ ਵਾਪਸ”

Leave a Reply

Your email address will not be published. Required fields are marked *