ਬਰਨਾਲਾ, 04 ਅਕਤੂਬਰ ( ਸੋਨੀ ਗੋਇਲ )

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਂਵਾਂ ‘ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ ਵੱਲੋਂ ਕੀਤਾ ਗਿਆ ।

ਡਾ. ਕੌਸ਼ਲ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣ ਤੇ ਜਾਗਰੂਕ ਕਰਨ ਦੀ ਲੋੜ ਹੈ।

ਇਸ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਉਨ੍ਹਾਂ ਕਿਹਾ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੀ ਜਾਂਦੀ ਹੈ।

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ.ਮੁਨੀਸ ਕੁਮਾਰ ਨੇ ਦੱਸਿਆ ਕਿ ਜੇਕਰ ਕਾਂਬੇ ਨਾਲ ਬੁਖਾਰ,ਤੇਜ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ,ਮਾਸ ਪੇਸ਼ੀਆਂ 'ਚ ਦਰਦ,ਸ਼ਰੀਰ 'ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕਰਨਾ ਚਾਹੀਦਾ ਹੈ।

ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਏਰੀਏ ਦਾ ਟੂਰ ਕਰਦੇ ਸਮੇਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।


ਸਿਹਤ ਸੁਪਰਵਾਇਜਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਤਹਿਤ ਇਸ ਸਾਲ ਸੀਜਨ ਦੌਰਾਨ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸਰਵੇ ਦੌਰਾਨ ਘਰਾਂ ਅਤੇ ਘਰਾਂ ਤੋਂ ਬਾਹਰ ਪਾਣੀ ਖੜੇ ਹੋਣ ਵਾਲੀਆਂ ਥਾਂਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਲਾਰਵਾ ਮਿਲਦਾ ਹੈ ਓਥੇ ਲਾਰਵੀਸਾਈਡ ਸਪ੍ਰੇਅ ਨਾਲ ਮੌਕੇ ‘ਤੇ ਹੀ ਨਸਟ ਕੀਤਾ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਲਈ ਕਾਰਜ ਸਾਧਕ ਅਫ਼ਸਰ ਨਗਰ ਕੌਸਲ ਨੂੰ ਭੇਜ ਦਿੱਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਕਾਲਜਾਂ ਅਤੇ ਸੱਥਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਬਰਤਨਾਂ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਚਾਹੀਦਾ ਹੈ।

Posted By SonyGoyal

One thought on “ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ. ਤਪਿੰਦਰਜੋਤ ਕੌਸ਼ਲ”
  1. Về dịch vụ CSKH, 66b triều khúc theo đuổi tôn chỉ “Ưu tiên trải nghiệm khách hàng”, từ đó đảm bảo mang tới cho bạn những giây phút giải trí có 1-0-2. Chuyên viên tư vấn tại nhà cái chúng tôi luôn được đào tạo bài bản, sẵn sàng phục vụ hội viên mọi lúc mọi nơi. TONY04-25

Leave a Reply

Your email address will not be published. Required fields are marked *

You missed