ਬਰਨਾਲਾ,20 ਮਈ (ਮਨਿੰਦਰ ਸਿੰਘ)
ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋਂ ਪਿੰਡ ਘੁੁਣੈਸ ਦੇ ਰੇਲਵੇ ਸਟੇਸ਼ਨ ‘ਤੇ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ।
ਸਿਹਤ ਵਿਭਾਗ ਵੱਲੋਂ ਸਿਵਿਲ ਸਰਜਨ ਬਲਜੀਤ ਸਿੰਘ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾਕਟਰ ਇੰਦੂ ਸੀਨੀਅਰ ਮੈਡੀਕਲ ਅਫਸਰ ਤੀਜੋਗ ਅਗਵਾਈ ਅਧੀਨ ਸਿਹਤ ਬਲਾਕ ਦੇ ਪਿੰਡ ਘੁੰਘਸ ਵਿਖੇ ਹਾਈਪਰਟੈਨਸ਼ਨ ਮਹਿਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਇਸ ਮੁਹਿੰਮ ਦਾ ਮੁੱਖ ਉਦੇਸ਼ ਅਵਾਮ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਰਹਿਣ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਯਾਤਰੀਆਂ ਨੂੰ ਮੌਸਮੀ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ, ਟਾਈਫਾਈਡ ਅਤੇ ਹੋਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੇ ਸਾਫ਼-ਸਫਾਈ ਰੱਖਣ, ਖਾਣ-ਪੀਣ ਦੀਆਂ ਵਸਤੂਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਅਤੇ ਭੀੜ ਵਾਲੀਆਂ ਥਾਵਾਂ ‘ਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ।
ਟੀਮ ਵੱਲੋਂ ਯਾਤਰੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਬਿਮਾਰੀ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਜਾਂ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ‘ਤੇ ਜਾਗਰੂਕਤਾ ਪੈਂਫਲੈਟ ਵੀ ਵੰਡੇ ਗਏ, ਜਿਨ੍ਹਾਂ ਵਿੱਚ ਸਿਹਤ ਸੰਬੰਧੀ ਜ਼ਰੂਰੀ ਨੁਕਤੇ ਅਤੇ ਬਚਾਅ ਦੇ ਤਰੀਕੇ ਦੱਸੇ ਗਏ ਸਨ।
ਸਿਹਤ ਵਿਭਾਗ ਦੀ ਇਸ ਪਹਿਲਕਦਮੀ ਦੀ ਰੇਲਵੇ ਸਟੇਸ਼ਨ ‘ਤੇ ਮੌਜੂਦ ਯਾਤਰੀਆਂ ਅਤੇ ਆਮ ਲੋਕਾਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ।
ਇਸ ਮੁਹਿੰਮ ਦਾ ਮੰਤਵ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਧੇਰੇ ਜ਼ਿੰਮੇਵਾਰ ਬਣਾਉਣਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕਰਨਾ ਹੈ।
ਇਸ ਮੌਕੇ ਸੰਦੀਪ ਕੌਰ ਕਮਿਊਨਿਟੀ ਹੈਲਥ ਅਫਸਰ ਘੁੰਨਸ ਵੱਲੋਂ ਹਾਜ਼ਰ ਲੋਕਾਂ ਦਾ ਚੈੱਕ ਅਪ ਵੀ ਕੀਤਾ ਗਿਆ ਤੇ ਉਹਨਾਂ ਨੂੰ ਹਾਈਪਰਟੈਂਸ਼ਨ ਤੋਂ ਬਚਾ ਸਬੰਧੀ ਵਿਸਥਾਰ ਪੂਰਵਕ ਸਿੱਖਿਆ ਵੀ ਦਿੱਤੀ ਗਈ।
ਇਸ ਮੌਕੇ ਉਹਨਾਂ ਨਾਲ ਰਮਨਦੀਪ ਸਿੰਘ ਹਰਪ੍ਰੀਤ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ।
Posted By SonyGoyal






