ਬਰਨਾਲਾ, 20 ਮਈ (ਮਨਿੰਦਰ ਸਿੰਘ)
ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ: ਸਿਵਲ ਸਰਜਨ ਇਨ੍ਹਾਂ ਦਿਨਾਂ ਵਿਚ ਗਰਮੀ ਲਗਾਤਾਰ ਵੱਧ ਰਹੀ ਹੈ ਅਤੇ ਤਪਸ਼ ਅਤੇ ਲੂਅ ਤੋਂ ਬਚਣ ਲਈ ਇਹਤਿਆਤ ਵਰਤਣੇ ਬੇਹੱਦ ਜ਼ਰੂਰੀ ਹਨ।
ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਮੌਜੂਦਾ ਗਰਮੀ ਦੇ ਸੀਜ਼ਨ ਦੌਰਾਨ ਲੂਅ ਤੋਂ ਬਚਣ ਲਈ ਇਹਤਿਆਤਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਓਨ੍ਹਾਂ ਕਿਹਾ ਕਿ ਇਸ ਬਾਰੇ ਸਿਹਤ ਵਿਭਾਗ ਵਲੋਂ ਸਮੇਂ ਸਮੇਂ ‘ਤੇ ਅਡਵਾਈਜ਼ਰੀ ਵੀ ਜਾਰੀ ਕੀਤੀ ਜਾਂਦੀ ਹੈ।
ਓਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਇਸ ਵੱਧਦੀ ਤਪਸ਼ ਦੌਰਾਨ ਖਾਸ ਖਿਆਲ ਰੱਖਿਆ ਜਾਵੇ।
ਬਾਕਸ ਨਿਊਜ਼ ਸਿਵਿਲ ਸਰਜਨ ਇਸ ਮੌਕੇ ਸਿਵਲ ਸਰਜਨ ਡਾਕਟਰ ਬਲਜੀਤ ਸਿੰਘ ਨੇ ਕਿਹਾ ਕਿ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ ਤੇ ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।
ਓਨ੍ਹਾਂ ਦੱਸਿਆ ਕਿ ਜੇਕਰ ਬੁਖਾਰ 104 105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।
ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ।
ਓਨ੍ਹਾਂ ਕਿਹਾ ਕਿ ਲੂਅ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।
ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ।

Posted By SonyGoyal







888slot là nhà cái hiếm hoi có mục “Hướng dẫn chơi slot cho người mới” – học nhanh, chơi giỏi, thắng lớn! TONY01-12
Những tựa game bài đối kháng (P2P) tại 188v – Trang Chủ Chính Thức của Nền Casino Trực Tuyến Việt Nam là nơi hội tụ của các cao thủ trí tuệ, nơi bản lĩnh và chiến thuật được tôn vinh thông qua những ván bài kịch tính. TONY05-28