ਬਰਨਾਲਾ, 01 ਜੂਨ ( ਸੋਨੀ ਗੋਇਲ)
ਜ਼ਿਲ੍ਹਾ ਬਰਨਾਲਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ. ਸੁਨੀਤਇੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਮੈਡਮ ਇੰਦੂ ਸਿਮਕ ਦੀ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ।
ਇਸ ਤਹਿਤ ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ ਅਤੇ ਮੈਡਮ ਨੀਰਜਾ, ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ, ਬੀਐਨਓਜ ਹੈਡ ਮਿਸਟਰਸ ਹਰਪ੍ਰੀਤ ਕੌਰ, ਸਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ, ਡੀਆਰਸੀ ਕਮਲਦੀਪ ਅਤੇ ਕੁਲਦੀਪ ਸਿੰਘ, ਬੀਆਰਸੀ ਅਤੇ ਸਮੂਹ ਪ੍ਰਿੰਸੀਪਲਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਗੁਣਾਤਮਿਕ ਵਿੱਦਿਆ ਪ੍ਰਦਾਨ ਕਰਕੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕੀਤੀ ਗਈ, ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ, ਸਰਕਾਰੀ ਸਕੂਲਾਂ ਦੇ ਬੇਹਤਰੀਨ ਬੁਨਿਆਦੀ ਢਾਂਚੇ, ਵੱਖ ਵੱਖ ਲੈਬਾਂ, ਵਜ਼ੀਫਿਆਂ, ਛੁੱਟੀਆਂ ਦੌਰਾਨ ਬੱਚਿਆਂ ਨੂੰ ਦਿੱਤੇ ਗਏ ਘਰ ਦੇ ਕੰਮ ਬਾਰੇ ਦੱਸਿਆ ਗਿਆ।
ਇਸ ਦੌਰਾਨ ਸਕੂਲਾਂ ਵਿੱਚ ਵਾਤਵਰਨ ਦਿਵਸ ਵੀ ਮਨਾਇਆ ਗਿਆ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਸਐਮਸੀ ਮੈਂਬਰਾਂ, ਪਤਵੰਤਿਆਂ ਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਅਤੇ ਦਾਖ਼ਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
Posted By Gaganjot Goyal







Very insightful and well-written. I learned a lot from this! Pls check my website: https://emopat.xyz/ !
Just signed up on jili56login and got straight into playing. Setup was easy, and site runs well. Ready to play? Jump in here: jili56login
Yo, I’ve been hitting up y777 lately and it’s been a decent time. Nothing crazy special, but a solid option when I’m bored. Give it a roll!