ਮਹਿਲ ਕਲਾਂ, 30 ਅਗਸਤ ( ਮਨਿੰਦਰ ਸਿੰਘ )

ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ- ਸੰਭਾਲ ਅਤੇ ਫ਼ਸਲਾਂ ਸਬੰਧੀ ਜਾਗਰੂਕ ਕਰਨ ਲਈ ਬਲਾਕ ਪੱਧਰੀ ਕੈਂਪ ਲਾਇਆ ਗਿਆ।ਇਸ ਸਮੇਂ ਬਲਾਕ ਤਕਨੀਕੀ ਮੈਨਜਰ ਸਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਓਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁਕਤ ਹੋ ਸਕੇਗਾ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਰ ਅਨੁਸਾਰ ਹੀ ਸ਼ਿਫਾਰਸ਼ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ। ਇਸ ਕੈਂਪ ਦੌਰਾਨ ਸ. ਪ੍ਰਮੋਲਪ੍ਰੀਤ ਸਿੰਘ ਇੰਸਪੈਕਟ, ਪਸ਼ੂ ਪਾਲਣ ਵਿਭਾਗ ਨੇ ਕਿਸਾਨਾਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਡਾ. ਅਮਨਦੀਪ ਕੌਰ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਕਣਕ ਤੋਂ ਇਲਾਵਾ ਹੋਰ ਹਾੜ੍ਹੀ ਦੀਆਂ ਫਸਲਾਂ ਜਿਵੇ ਕਿ ਸਰ੍ਹੋਂ, ਛੋਲੇ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਓਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸਹੀ ਮਿਕਦਾਰ ਵਿੱਚ ਦਵਾਈਆਂ ਅਤੇ ਖਾਦਾਂ ਆਦਿ ਦੀ ਵਰਤੋਂ ਨਾਲ ਖੇਤੀ ਕਰਨ ਦੀ ਸਲਾਹ ਦਿੱਤੀ। ਇਸ ਕੈਂਪ ਦੌਰਾਨ ਡਾ. ਸੁਰਿੰਦਰਾ ਸਿੰਘ, ਕੇ.ਵੀ.ਕੇ. ਬਰਨਾਲਾ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਯੂਨੀਵਰਿਸਟੀ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Posted By Gaganjot Goyal

One thought on “ਪਰਾਲੀ ਪ੍ਰਬੰਧਨ ਬਾਰੇ ਮਹਿਲ ਕਲਾਂ ਵਿੱਚ ਬਲਾਕ ਪੱਧਰੀ ਕੈਂਪ”
  1. It’s fascinating how game design impacts player behavior – seeing jljlph prioritize immersive experiences & transparent mechanics is smart. Quick onboarding (under a minute!) seems key to engagement, reducing initial friction. 🤔

Leave a Reply

Your email address will not be published. Required fields are marked *