ਬਰਨਾਲਾ, 3 ਅਕਤੂਬਰ ( ਸੋਨੀ ਗੋਇਲ )
ਸੋਸਵਾ ਪੰਜਾਬ ਵਲੋਂ ਜ਼ਿਲ੍ਹੇ ਦੀਆਂ ਸਵੈ ਸੇਵੀ ਸੰਸਥਾਵਾਂ ਨਾਲ ਅਹਿਮ ਮੀਟਿੰਗ
ਸੁਸਾਇਟੀ ਫਾਰ ਸਰਵਿਸ ਟੂ ਵਲੰਟੀਅਰੀ ਏਜੰਸੀਜ਼ (ਸੋਸਵਾ) ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਅਤੇ ਚੇਅਰਮੈਨ ਸੋਸਵਾ ਸ੍ਰੀ ਏ ਕੇ ਕੁੰਦਰਾ (ਸੇਵਾਮੁਕਤ ਆਈ ਏ ਐੱਸ) ਦੀ ਪ੍ਰਧਾਨਗੀ ਹੇਠ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਇਸ ਮੌਕੇ ਚੇਅਰਮੈਨ ਸੋਸਵਾ ਸ੍ਰੀ ਏ ਕੇ ਕੁੰਦਰਾ ਵਲੋਂ ਬਾਲ ਸਿਹਤ, ਨਾਰੀ ਸਸ਼ਕਤੀਕਰਨ ਤੇ ਨਸ਼ਿਆਂ ਵਿਰੁੱਧ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਸਵੈ-ਸੇਵੀ ਸੰਸਥਾਵਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਓਨ੍ਹਾਂ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਕੰਪਿਊਟਰ ਸਿੱਖਿਆ, ਸਿਲਾਈ ਕਢਾਈ, ਬਿਊਟੀ ਪਾਰਲਰ ਆਦਿ ਦੇ ਪ੍ਰੋਜੈਕਟ ਚਲਾਏ ਜਾ ਸਕਦੇ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਵਿਚਾਰ-ਚਰਚਾ ਕੀਤੀ ਅਤੇ ਵੱਖ-ਵੱਖ ਪ੍ਰੋਜੈਕਟਾਂ ਤਹਿਤ ਜ਼ਿਲ੍ਹੇ ਅੰਦਰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਜ਼ਿਲ੍ਹੇ ਦੀਆਂ ਸਵੈ-ਸੇਵੀ ਸੰਸਥਾਵਾਂ ਨੂੰ ਸੋਸਵਾ ਨਾਲ ਜੁੜ ਕੇ ਵੱਖ-ਵੱਖ ਸਰਕਾਰੀ ਪ੍ਰੋਜੈਕਟਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ। ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਆਉਂਦੇ ਦਿਨੀਂ ਔਰਤਾਂ ਦੇ ਸਸ਼ਕਤੀਕਰਨ ਲਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ, ਸਿਵਲ ਸਰਜਨ ਡਾਕਟਰ ਬਲਜੀਤ ਸਿੰਘ, ਸੋਸਵਾ ਤੋਂ ਸੋਬਤੀ ਪ੍ਰਮੋਦ ਤੇ ਵੱਖ ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Posted By Gaganjot Goyal







Alright, 187betcom caught my eye. Looks like they’ve got a good range of options. I’m hoping to find some good value here. Let’s see what 187betcom has to offer! You should too: 187betcom
Trying to get back into ah77 and ah77login is making it easy peasy! No more forgotten passwords, hopefully! ah77login
Logging in to 97cassinologin is smooth as butter, and once you’re in, the games are pretty solid. Good experience overall. Access it through 97cassinologin.