ਬਰਨਾਲਾ, 30 ਅਕਤੂਬਰ ( ਮਨਿੰਦਰ ਸਿੰਘ )

ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ-ਬੁਢਲਾਡਾ ਰੋਡ) ਜ਼ਿਲ੍ਹਾ ਮਾਨਸਾ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਉਰਟੀ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਨਵੰਬਰ 2025 ਮਹੀਨੇ ਦੇ ਪਹਿਲੇ ਹਫ਼ਤੇ ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਇਹ ਟ੍ਰੇਨਿੰਗ ਕੋਰਸ ਕਰਨ ਵਾਸਤੇ ਉਮੀਦਵਾਰ ਨੇ 10ਵੀਂ, 12ਵੀਂ ਜਮਾਤ ਜਾਂ ਉੱਚ ਯੋਗਤਾ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾਂ ਘੱਟ ਤੋਂ ਘੱਟ 21 ਸਾਲ ਹੋਣੀ ਚਾਹੀਦੀ ਹੈ। ਇਸ ਕੋਰਸ ਦੀਆਂ ਸੀਟਾਂ ਸੀਮਤ ਹਨ, ਉਨ੍ਹਾਂ ਜ਼ਿਲ੍ਹਾ ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਰਜਿਸਟ੍ਰੇਸ਼ਨ ਪਹਿਲ ਦੇ ਆਧਾਰ ‘ਤੇ ਕਰਵਾਉਣ। ਸਕਿਉਰਟੀ ਗਾਰਡ ਟ੍ਰੇਨਿੰਗ ਦਾ ਕੋਰਸ ਪੂਰਾ ਕਰਨ ਵਾਲੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਰਟੀਫ਼ਿਕੇਟ ਵੀ ਦਿੱਤਾ ਜਾਵੇਗਾ ਜੋ ਕਿ ਸਰਕਾਰੀ ਸੰਸਥਾ, ਅਰਧ-ਸਰਕਾਰੀ ਸੰਸਥਾ, ਵੱਡੀਆਂ ਇੰਡਸਟਰੀਜ਼ ਵਿੱਚ ਨੌਕਰੀ ਲੈਣ ਵਾਸਤੇ ਵੈਲਿਡ ਮੰਨਿਆ ਜਾਵੇਗਾ। ਕੋਰਸ ਪੂਰਾ ਹੋਣ ਉਪਰੰਤ ਵੱਖ-ਵੱਖ ਸਕਿਉਰਟੀ ਏਜੰਸੀਆਂ ਕੈਂਪ ਵਿਖੇ ਪਲੇਸਮੈਂਟ ਕੈਂਪ ਲਗਾਉਣ ਗਈਆਂ। ਇਸ ਕੋਰਸ ਦੌਰਾਨ ਨੌਜਵਾਨਾਂ ਦੀ ਰਿਹਾਇਸ਼, ਖਾਣ-ਪੀਣ ਦਾ ਖਰਚ ਪੰਜਾਬ ਸਰਕਾਰ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਇਹ ਬਹੁਤ ਹੀ ਵਧੀਆ ਅਤੇ ਮਹੱਤਵਪੂਰਨ ਕੋਰਸ ਹੈ, ਯੁਵਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਸਕਿਉਰਟੀ ਗਾਰਡ ਟ੍ਰੇਨਿੰਗ ਕੋਰਸ ਕਰਨ ਦੇ ਚਾਹਵਾਨ ਨੌਜਵਾਨ ਮਿਤੀ 31, ਅਕਤੂਬਰ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ ਵਿਖੇ ਦਸਵੀਂ, ਬਾਰਵੀਂ, ਉੱਚ ਯੋਗਤਾ ਦੇ ਸਰਟੀਫ਼ਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫ਼ੋਟੋ ਕਾਪੀ ਅਤੇ 02 ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ‘ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 98148-50214, 98760-11130 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Posted By Gaganjot Goyal

3 thought on “ਮੁਫ਼ਤ ਸਕਿਉਰਟੀ ਗਾਰਡ ਟ੍ਰੇਨਿੰਗ ਕੋਰਸ ਸ਼ੁਰੂ”
  1. Right, 93bet1… It’s alright, I suppose. Standard stuff. If you’re looking for something new or exciting, you won’t find it here; still, if it does the trick, then good : 93bet1

Leave a Reply

Your email address will not be published. Required fields are marked *