ਬਰਨਾਲਾ 12 ਜਨਵਰੀ ( ਸੋਨੀ ਗੋਇਲ )

ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ ਪਿਸਟਲ ਤੇ ਅਸਲਾ ਬਰਾਮਦ ਕੀਤਾ ਹੈ । ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਪਿੰਡ ਕੋਟਦੁਨਾਂ ਦੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਉਰਫ ਕਿੰਦਾ ਨੇ ਆਪਣੇ ਸਾਥੀ ਬਲਵਿੰਦਰ ਸਿੰਘ ਬਿੰਦਰ ਤੇ ਗੁਰਵਿੰਦਰ ਸਿੰਘ ਉਰਫ ਗਿੱਲ ਨਾਲ ਮਿਲ ਕੇ ਇੱਕ ਗਿਰੋਹ ਬਣਾਇਆ ਹੋਇਆ। ਜਿਸ ਵਿੱਚ ਉਕਤਾਨ ਸੈਲੀਬ੍ਰਿਟੀ ਤੋਂ ਬਲੈਕਮੇਲ ਕਰਕੇ ਫਿਰੋਤੀ ਦੀ ਮੰਗ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਪੁਲਿਸ ਨੇ ਫੌਰੀ ਤੌਰ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਿਸ ਵਿੱਚ ਉਕਤਾਨ ਵਿਅਕਤੀਆਂ ਨੂੰ ਮੋਗਾ ਬਰਨਾਲਾ ਬਾਈਪਾਸ ਚੌਂਕ ਦੇ ਨਜ਼ਦੀਕ ਬੈਠਿਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਕੋਲੋਂ ਇੱਕ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ, ਇੱਕ ਡਮੀ ਪਿਸਟਲ , ਚਾਰ ਮੋਬਾਇਲ ਫੋਨ ਤੇ 1 ਲੱਕੜ ਦੀ ਲਾਠੀ ਤੇ ਇੱਕ ਸਵਿਫਟ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪੰਜਾਬੀ ਸਿੰਗਰ ਗੁਲਾਬ ਸਿੱਧੂ ਵੱਲੋਂ ਸਰਪੰਚਾਂ ਦਾ ਨਾਂਅ ਲੈ ਕੇ ਇੱਕ ਗਾਣਾ ਗਾਇਆ ਗਿਆ ਸੀ।ਜਿਸ ਤੋਂ ਬਾਅਦ ਬਲਜਿੰਦਰ ਸਿੰਘ ਤੇ ਭਕਿੰਦਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਿੱਧੂ ਖਿਲਾਫ ਧਮਕੀ ਭਰੀ ਵੀਡੀਓ ਪਾਈ ਸੀ ਅਤੇ ਗੁਲਾਬ ਸਿੱਧੂ ਤੇ ਜਾਨਲੇਵਾ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਵਾਰਦਾਤ ਨੂੰ ਅੰਜਾਮ ਦੇ ਕੇ ਨਾ ਸਿਰਫ ਨਾਂਅ ਅਤੇ ਪੈਸਾ ਵੀ ਕਮਾਉਣਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜਿਸ ਦੇ ਤਹਿਤ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Posted By Sony Goyal

3 thought on “ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ’ਤੇ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।”

Leave a Reply

Your email address will not be published. Required fields are marked *