ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਥਾਵਾਂ ’ਤੇ ਹਥਿਆਰ ਚੁੱਕਣ ’ਤੇ ਪਾਬੰਦੀ

ਸਰਕਾਰੀ ਅਤੇ ਨਿੱਜੀ ਬੱਸਾਂ ’ਚ ਅਸ਼ਲੀਲ ਗਾਣੇ ਚਲਾਉਣ ’ਤੇ ਮਨਾਹੀ

ਬਰਨਾਲਾ, 19 ਜਨਵਰੀ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹਨ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਵਾਰਨ ਵੀ ਦੂਸ਼ਿਤ ਹੁੰਦਾ ਹੈ। ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਨੈਸ਼ਨਲ/ ਸਟੇਟ ਹਾਈਵੇ ਸੜਕਾਂ ‘ਤੇ ਜਾਮ ਲਗਾਉਣ, ਸਰਕਾਰੀ ਦਫਤਰਾਂ ਦਾ ਘਰਾਓ ਕਰਨ ਜਾਂ ਅਜਿਹੇ ਪ੍ਰੋਗਰਾਮ ਉਲੀਕਣੇ ਜਿਸ ਰਾਹੀਂ ਉਹ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਹਨ ਦੇ ਮੰਤਵ ਲਈ ਖੜ੍ਹੇ ਹੋਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ (ਜਿਵੇਂ ਕਿ ਧਾਰਮਿਕ ਸਥਾਨ, ਮੈਰਿਜ ਪੈਲੇਸ/ਜਨਮ ਦਿਨ ਦੀਆਂ ਪਾਰਟੀਆਂ ਆਦਿ ਅਤੇ ਹੋਰ ਜਨਤਕ ਥਾਵਾਂ) ’ਤੇ ਚੁੱਕ ਕੇ ਚੱਲਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਇੱਕ ਹੋਰ ਹੁਕਮ ਤਹਿਤ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

ਇਹ ਸਾਰੀਆਂ ਪਾਬੰਦੀਆਂ ਮਿਤੀ 14 ਮਾਰਚ 2026 ਤੱਕ ਲਾਗੂ ਰਹਿਣਗੀਆਂ।

Posted By Sony Goyal

3 thought on “ਚਾਇਨਾ ਡੋਰ ਸਟੋਰ, ਵੇਚਣ ਅਤੇ ਖਰੀਦਣ ’ਤੇ ਮੁਕੰਮਲ ਪਾਬੰਦੀ”

Leave a Reply

Your email address will not be published. Required fields are marked *