ਸੋਨੀ ਗੋਇਲ ਹੱਕ ਸੱਚ ਦੀ ਬਾਣੀ 

ਮੈਰਿਟ ਵਿਚ ਬਣਾਇਆ ਸਥਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੀ ਮੁਬਾਰਕਬਾਦ

ਬਰਨਾਲਾ/ਤਪਾ 12 ਅਪ੍ਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਨੇ ਮੈਰਿਟ ਵਿੱਚ ਸਥਾਨ ਬਣਾਇਆ ਹੈ ਜਿਸ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਨੇ ਵਿਦਿਆਰਥਣ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਪ੍ਰਿੰਸੀਪਲ ਮੇਜਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੀ ਵਿਦਿਆਰਥਣ ਰੂਬੀ ਪੁੱਤਰੀ ਸ੍ਰੀਮਤੀ ਮਨਪ੍ਰੀਤ ਕੌਰ ਤੇ ਸਵ: ਸ. ਪ੍ਰਿਤਪਾਲ ਸਿੰਘ ਨੇ 600 ਅੰਕਾਂ ਵਿੱਚੋਂ 585 ਅੰਕ ਪ੍ਰਾਪਤ ਕਰਕੇ ਪੰਜਾਬ ਪੱਧਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ ਹੈ I ਓਹਨਾਂ ਕਿਹਾ ਕਿ ਡਾ. ਨਿਰਮਲ ਸਿੰਘ ਸਕੂਲ ਇੰਚਾਰਜ ਸ੍ਰੀਮਤੀ ਸਰਬਜੀਤ ਕੌਰ ਕਲਾਸ ਇੰਚਾਰਜ ਤੇ ਸਕੂਲ ਦੇ ਸਾਰੇ ਸਟਾਫ ਅਤੇ ਵਿਦਿਆਰਥਣ ਵਲੋਂ ਲਗਾਤਾਰ ਕੀਤੀ ਕਰੜੀ ਮਿਹਨਤ ਕਾਰਨ ਹੀ ਇਹ ਪ੍ਰਾਪਤੀ ਸੰਭਵ ਹੋਈ ਹੈ। ਵਿਦਿਆਰਥਣ ਦੀ ਪ੍ਰਾਪਤੀ ਉੱਤੇ ਮੋਹਨ ਸਿੰਘ ਸਰਪੰਚ ਗ੍ਰਾਮ ਪੰਚਾਇਤ ਪੱਖੋ ਕਲਾਂ ਅਤੇ ਸ੍ਰੀ ਪਰਮਜੀਤ ਸਿੰਘ ਪੰਮੀ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨੇ ਵੀ ਮੁਬਾਰਕਬਾਦ ਦਿੱਤੀ। ਬਾਕਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਨੇ ਗਰਗ ਪੁੱਤਰ ਵਿਕਾਸ ਗਰਗ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਿਰ ਬਰਨਾਲਾ ਅਤੇ ਨੂਰਦੀਪ ਕੌਰ ਪੁੱਤਰੀ ਚਮਕੌਰ ਸਿੰਘ ਸਰਵਹਿੱਤਕਾਰੀ ਵਿਦਿਆ ਮੰਦਿਰ ਤਪਾ ਨੇ ਵੀ ਮੈਰਿਟ ਵਿਚ ਸਥਾਨ ਬਣਾਇਆ ਹੈ ਜਿਸ ‘ਤੇ ਓਹਨਾਂ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਕੈਪਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਰੂਬੀ।

Leave a Reply

Your email address will not be published. Required fields are marked *