ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਮਿਸ਼ਨ ਦਾ ਮਕਸਦ ਪੁਰਾਤਨ ਤੇ ਦੁਰਲੱਭ ਹੱਥ ਲਿਖਤਾਂ ਨੂੰ ਡਿਜੀਟਲ ਰੂਪ ‘ਚ ਸੰਭਾਲਣਾ, ਗਿਆਨ ਭਾਰਤਮ ਐਪ ਉੱਤੇ ਅਪਲੋਡ ਕੀਤੀ ਜਾਵੇਗੀ ਜਾਣਕਾਰੀ
ਡਿਪਟੀ ਕਮਿਸ਼ਨਰ ਵਲੋਂ ਇਤਿਹਾਸਕਾਰਾਂ, ਧਾਰਮਿਕ ਸੰਸਥਾਵਾਂ ਨੂੰ ਸਹਿਯੋਗ ਦੇਣ ਦਾ ਸੱਦਾ
ਜਾਣਕਾਰੀ ਦੇਣ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਨਾਲ 98157-41465 ਕੀਤਾ ਜਾ ਸਕਦਾ ਹੈ ਰਾਬਤਾ
ਬਰਨਾਲਾ, 22 ਅਪ੍ਰੈਲ ਭਾਰਤ ਸਰਕਾਰ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ’ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਓਹਨਾਂ ਇਸ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦਾ ਉਦੇਸ਼ ਵੱਖ-ਵੱਖ ਥਾਵਾਂ ‘ਤੇ ਮੌਜੂਦ ਪੁਰਾਣੀਆਂ ਹੱਥ ਲਿਖਤਾਂ ਦੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮਿਸ਼ਨ ਤਹਿਤ ਅਜਿਹੀਆਂ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ‘ਗਿਆਨ ਭਾਰਤਮ’ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ। ਇਸ ਕਾਰਜ ਲਈ ਜ਼ਿਲ੍ਹਾ ਪੱਧਰ ਅਤੇ ਸਬ ਡਿਵੀਜ਼ਨ ਪੱਧਰ ‘ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਰਵੇ ਟੀਮਾਂ ਵੱਲੋਂ ਇਨ੍ਹਾਂ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅਪਲੋਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਅਕਤੀਗਤ ਤੌਰ ਉੱਤੇ ਜਾਂ ਸੰਸਥਾ ਵਲੋਂ ਵੀ ਐਪ ਉੱਤੇ ਜਾਣਕਾਰੀ ਅਪਲੋਡ ਕੀਤੀ ਜਾ ਸਕਦੀ ਹੈ। ਓਹਨਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾ ਕਿਸੇ ਸੰਸਥਾ, ਲਾਇਬਰੇਰੀ, ਗੁਰਦੁਆਰਾ ਸਾਹਿਬ, ਮੰਦਿਰ, ਡੇਰਾ, ਮੱਠ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਪ੍ਰੋਜੈਕਟ ਦੇ ਨੋਡਲ ਅਫ਼ਸਰ ਜ਼ਿਲ੍ਹਾ ਭਾਸ਼ਾ ਅਫ਼ਸਰ ਬਰਨਾਲਾ ਕਿਰਤੀ ਕਿਰਪਾਲ ਨਾਲ (98157-41465) ਨਾਲ ਸਾਂਝੀ ਕੀਤੀ ਜਾ ਸਕਦੀ ਹੈ ਜਾਂ ਈਮੇਲ ਰਾਹੀਂ bhashavibhagbnl@gmail.com ਜਾਣਕਾਰੀ ਦਿੱਤੀ ਜਾ ਸਕਦੀ ਹੈ। ਓਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਪ੍ਰੋਜੈਕਟ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ ਤਾਂ ਇਸ ਮਿਸ਼ਨ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਐੱਸ ਡੀ ਐਮ ਤਪਾ ਸ੍ਰੀ ਆਯੂਸ਼ ਗੋਇਲ ਆਈ ਏ ਐੱਸ, ਐੱਸ ਡੀ ਐਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ ਆਈ ਏ ਐੱਸ, ਐੱਸ ਡੀ ਐਮ ਬਰਨਾਲਾ ਡਾ. ਅਜੀਤਪਾਲ ਸਿੰਘ ਪੀ ਸੀ ਐੱਸ, ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਅਤੇ ਹੋਰ ਅਧਿਕਾਰੀ, ਕਰਮਚਾਰੀ ਮੌਜੂਦ ਸਨ।







Finally found a site where the bonuses actually feel fair. Had a great run on the slots last night! Definitely checking out ug234slot again this weekend.