ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਬਰਨਾਲਾ, 23 ਅਪ੍ਰੈਲ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸਰੁੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸੰਘੇੜਾ,ਪੈਰਾਡਾਈਜ਼ ਅਕੈਡਮੀ ਹਮੀਦੀ ਤੇ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਹਮੀਦੀ ਤਿੰਨ ਸਕੂਲਾਂ ਦੀ ਚੈਕਿੰਗ ਕੀਤਾ ਗਈ। ਚੈਕਿੰਗ ਦੌਰਾਨ 13 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲ ਬੱਸਾਂ ਦੇ ਚਲਾਨ ਕੱਟੇ ਗਏ। ਜਾਂਚ ਸਮੇਂ ਕੁਝ ਬੱਸਾਂ ਵਿੱਚ ਅੱਗ ਬੁਝਾਉਣ ਵਾਲਾ ਜੰਤਰ ਮੌਜੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ ‘ਤੇ ਸਕੂਲ ਦਾ ਨਾਮ ਸਪਸ਼ਟ ਤੌਰ ‘ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ।
ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਟ੍ਰੈਫਿਕ ਵਿਭਾਗ ਤੋਂ ਗੁਰਚਰਨ ਸਿੰਘ (ਏ. ਐਸ. ਆਈ), ਰਮਨਦੀਪ ਸਿੰਘ (ਕਾਂਸਟੇਬਲ ) ਤੇ ਅਤੇ ਜ਼ਿਲ੍ਹਾ ਬਾਲ ਸਰੁੱਖਿਆ ਦਫ਼ਤਰ ਤੋਂ ਬਲਵਿੰਦਰ ਸਿੰਘ ਧਲੇਵਾਂ ਵੀ ਹਾਜ਼ਰ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ
ਮੁਹੱਈਆ ਕਰਵਾਈ ਜਾ ਸਕੇ।

2 thought on “ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ”
  1. I’ve tried a few platforms lately, but this one is surprisingly smooth. The interface is intuitive and the payouts are fast. Definitely worth checking out if you want a hassle-free experience. appxs666

Leave a Reply

Your email address will not be published. Required fields are marked *