ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਬਰਨਾਲਾ 24 ਅਪ੍ਰੈਲ
ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਦੇ ਤਹਿਤ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਬਰਨਾਲਾ)
ਵਿੱਚ ਨਵੇਂ ਐਨਐਸਕਿਊਐਫ ਲੈਬ ਦਾ ਉਦਘਾਟਨ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਪੰਜਾਬ ਵਿਧਾਨ ਸਭਾ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਡੀਈਓ
ਬਰਜਿੰਦਰਪਾਲ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਗਮ ਵਿੱਚ ਓਐਸਡੀ ਪ੍ਰਦੀਪ ਸਿੰਘ ਅਲੀਪੁਰ, ਪੀਏ ਬਿੰਦਰ ਸਿੰਘ, ਸਲਾਹਕਾਰ ਗੁਰਜੀਤ ਸਿੰਘ ਧਾਲੀਵਾਲ, ਮਾਸਟਰ ਹਰਮਨਜੀਤ ਸਿੰਘ ਕੁਤਬਾ, ਕਰਮਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ, ਤਜਿੰਦਰ ਸਿੰਘ ਮੈਲਕਾ, ਹਰਵਿੰਦਰ ਸਿੰਘ ਭਾਊ, ਗੁਰਮੀਤ ਸਿੰਘ ਲੋਹਗੜ, ਸੰਦੀਪ ਸਿੰਘ ਬਲਾਕ ਸੰਮਤੀ ਮੈਂਬਰ ਠੀਕਰੀਵਾਲਾ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਜਤਿੰਦਰ ਪਾਲ ਸਾਬਕਾ ਸਰਪੰਚ ਨਾਈ ਵਾਲਾ, ਸੁਖਵਿੰਦਰ ਸਿੰਘ ਕੈਰੇ ਸਰਪੰਚ, ਨਿਰਮਲ ਸਿੰਘ ਬਖਤਗੜ੍ਹ ਸਰਪੰਚ, ਸੁਖਵੰਤ ਸਿੰਘ ਕਾਲਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਪਿੰਡ ਚੀਮਾ ਅਤੇ ਹੋਰ ਗ੍ਰਾਮ ਪੱਧਰ ਦੇ ਪ੍ਰਤੀਨਿਧੀਆਂ ਨੇ ਵੀ ਹਾਜ਼ਰੀ ਲਗਵਾਈ।
ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਸਕੂਲ ਵਿੱਚ ਹੋ ਰਹੀਆਂ ਵੱਖ-ਵੱਖ ਵਿਕਾਸ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਿਲ ਰਹੀਆਂ ਗ੍ਰਾਂਟਾਂ ਨਾਲ ਸਕੂਲ ਦੀ ਬੁਨਿਆਦੀ ਢਾਂਚਾ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਆ ਰਿਹਾ ਹੈ।
ਬੱਚਿਆ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਦੀ ਐਮ ਐਲ ਏ ਪੰਡੋਰੀ ਵਲੋ ਤਾਰੀਫ਼ ਕੀਤੀ ਗਈ ਆਪਣੇ ਸੰਬੋਧਨ ਵਿੱਚ ਐਮਐਲਏ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਰਕਾਰ ਹਰ ਵਰਗ ਤੱਕ ਯੋਜਨਾਵਾਂ ਦੇ ਲਾਭ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਉੱਚ-ਮਿਆਰੀ ਸਿੱਖਿਆ ਪ੍ਰਾਪਤ ਹੋ ਸਕੇ।
ਇਸ ਮੌਕੇ ਸਾਈਬਰ ਸੁਰੱਖਿਆ ਪੇਂਟਿੰਗ ਮੁਕਾਬਲੇ ਵਿਚ ਪਹਿਲੇ ਸਥਾਨ ਤੇ ਰਹੀ ਹੁਸਨਪ੍ਰੀਤ ਕੌਰ ਨੂੰ ਐਮ ਐਲ ਏ ਕੁਲਵੰਤ ਸਿੰਘ ਪੰਡੋਰੀ ਵਲੋ ਸਨਮਾਣਿਤ ਕੀਤਾ ਗਿਆ ਡਿਪਟੀ ਡੀਈਓ ਬਰਜਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਭਾਗੀ ਗਤੀਵਿਧੀਆਂ ਅਤੇ ਸਿੱਖਿਆ ਖੇਤਰ ਵਿੱਚ ਆ ਰਹੇ ਸੁਧਾਰਾਂ ਬਾਰੇ ਵੀ ਚਰਚਾ ਕੀਤੀ।
ਇਸ ਮੌਕੇ ਸਕੂਲ ਦੇ ਸਟਾਫ ਮੈਂਬਰਾਂ ਵਿੱਚ ਮਨਪ੍ਰੀਤ ਕੌਰ, ਗਗਨਪ੍ਰੀਤ ਕੌਰ, ਹਰਪ੍ਰੀਤ ਸਿੰਘ, ਮਨਜੀਤ ਕੌਰ, ਰਮਨਦੀਪ ਕੌਰ, ਰਤਨਦੀਪ ਸਿੰਘ, ਸੁਮਨ ਬਾਲਾ, ਲਲਿਤਾ ਮਿੱਤਲ, ਯੁਵਰਾਜ, ਪਰਮਜੀਤ ਕੌਰ, ਪੂਨਮ ਸ਼ਰਮਾ, ਪਾਇਲ ਗਰਗ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਸਟੇਜ ਸਕੱਤਰ ਉਪਾਸਨਾ ਸ਼ਰਮਾ, ਲਵਪ੍ਰੀਤ ਕੌਰ, ਜਸਵੀਰ ਕੌਰ, ਰਿਸ਼ੂ ਰਾਣੀ, ਅਮਨਦੀਪ ਕੌਰ, ਰਾਸ਼ੀ ਅਤੇ ਡਾ ਜਤਿੰਦਰ ਜੋਸ਼ੀ ਸਮੇਤ ਹੋਰ ਅਧਿਆਪਕ ਹਾਜ਼ਰ ਸਨ। ਸਮਾਗਮ ਦੌਰਾਨ ਪੱਤਰਕਾਰ ਪਰਮਿੰਦਰ ਸਿੰਘ ਭੰਗੂ (ਸੋਨੀ ਚੀਮਾ) ਅਤੇ ਪਰਮਿੰਦਰ ਸਿੰਘ (ਭਾਗ ਪੈਲੇਸ ਵਾਲੇ) ਵੀ ਮੌਜੂਦ ਰਹੇ। ਸਮੂਹ ਸਮਾਗਮ ਸਫਲਤਾਪੂਰਵਕ ਅਤੇ ਉਤਸ਼ਾਹਪੂਰਵਕ ਮਾਹੌਲ ਵਿੱਚ ਸੰਪੰਨ ਹੋਇਆ।








Best gaming experience I have had in a long time. The rewards are fair and the games are addictive. Join me at idstarwin88.
Everything about this site feels professional and secure. I can focus on my strategy without worrying about technical glitches. Big thumbs up for vnf168win.
Glad I found the updated link. The games are exciting and the bonuses are actually fair. Keep it up x777newlink!