ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਡੀ ਸੀ ਨੇ 24×7 ਪਾਣੀ ਸਪਲਾਈ ਪ੍ਰਾਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਨਹਿਰੀ ਪਾਣੀ ਪਾਇਪਲਾਈਨ ਕੰਮ ਤੇਜ਼ ਕਰਨ ਦੀ ਹਦਾਇਤ – ਡੀ ਸੀ
ਵਿਭਾਗਾਂ ਨੂੰ ਦਿਨ-ਰਾਤ ਕੰਮ ਕਰਕੇ ਪ੍ਰਾਜੈਕਟ ਜਲਦੀ ਮੁਕੰਮਲ ਕਰਨ ਦੇ ਆਦੇਸ਼ – ਡਾ ਹਿਮਾਂਸ਼ੂ ਅਗਰਵਾਲ
ਪਟਿਆਲਾ, 28 ਅਪ੍ਰੈਲ: ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਵਿਖੇ ਨਹਿਰੀ ਪਾਣੀ ‘ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ । ਓਹਨਾ ਭਾਦਸੋਂ ਚੁੰਗੀ ਤ੍ਰਿਪੜੀ ਏਰੀਆ , ਵਾਈ ਪੀ ਐਸ ਵਿਖੇ ਚਲ ਰਹੇ ਕਮ ਦੀ ਵੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਦਿਨ-ਰਾਤ ਕਰਕੇ ਸਾਰੇ ਕੰਮ ਜਲਦੀ ਮੁਕੰਮਲ ਕੀਤੇ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਭਾਦਸੋਂ ਰੋਡ , ਤ੍ਰਿਪੜੀ ਅਤੇ ਵਾਈ ਪੀ ਐਸ ‘ ਤੇ ਪਾਇਪ ਲਾਈਨ ਦਾ ਕੰਮ ਹੋਣ ਕਾਰਨ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਵਾਹਨ ਚਾਲਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਡੀ ਸੀ ਨੇ ਕਿਹਾ ਕਿ 24 ਘੰਟੇ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਤ ਨਾ ਹੋਵੇ।
ਇਸ ਕੰਮ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਈਪਲਾਈਨ ਪਾਏ ਜਾਣ ਦਾ ਕੰਮ ਬਹੁਤ ਤੇਜੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਹ ਲੋਕਾਂ ਦੀ ਪ੍ਰੇਸ਼ਾਨੀ ਸਮਝ ਰਹੇ ਹਨ ਪਰੰਤੂ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੈਂਬਰ ਪੀ ਡੀ ਸੀ ਵੈਭਵ ਮਹੇਸ਼ਵਰੀ , ਐਲ ਐਂਡ ਟੀ ਦੇ ਨੁਮਾਇੰਦੇ ਪੰਕਜ ਗਿਰੀ , ਐਸ ਡੀ ਓ ਸੀਵਰੇਜ ਬੋਰਡ ਹਨਿਸ਼ ਮਿੱਤਲ , ਐਸ ਡੀ ਓ ਮਯੰਕ ਕਾਂਸਲ, ਐਕਸੀਅਨ ਐਮ ਸੀ ਪੀ ਕੁਲਜਿੰਦਰ ਸਿੰਘ ਮੋਜੂਦ ਸਨ।







The download was super fast and the app installation was a breeze. It runs perfectly on my phone. Thanks for the easy setup indwin7download.
I love how easy it is to navigate through the different categories. It feels professional and secure. I will be sticking with idbatavia1 for a long time.
Finally found a source that actually works without any glitches. The download speed is impressive and the installation was a breeze. Big thanks to in7download for making this so easy.
Fast loading times and no annoying pop ups. It is refreshing to find a site that respects the player’s time. Logging in via yoswinlogin is always a smooth process.