ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਲੁਧਿਆਣਾ, 29 ਅਪ੍ਰੈਲ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਾਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਸ ਤੋਂ ਇਲਾਵਾ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਦੇ ਲੰਗਰ ਹਾਲ ਦਾ ਦੌਰਾ ਵੀ ਕੀਤਾ ਗਿਆ। ਉਪਰੰਤ ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਵੱਲੋਂ ਜੇਲ੍ਹ ਬੰਦੀਆਂ ਨੂੰ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।
ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ‘ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।
ਇਸ ਮੌਕੇ ਮੈਡਮ ਡੇਜ਼ੀ ਬਾਂਗੜ, ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਮੈਡਮ ਪਵਲੀਨ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਅਤੇ ਲੀਗਲ ਏਡ ਡਿਫੈਂਸ ਕੌਂਸਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਹਾਜ਼ਰ ਸਨ।







Sau vài lần trải nghiệm 188v fan , mình thấy dùng trên Android rất mượt. TONY06-29