ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਬਰਨਾਲਾ, 13 ਮਈ ਬੀਤੀ ਰਾਤ ਤਕਰੀਬਨ 11:30 ਵਜੇ ਇੱਕ ਵੱਡੀ ਵਾਰਦਾਤ ਉਸ ਵੇਲੇ ਵਾਪਰੀ ਜਦੋਂ BJP ਦੇ ਜ਼ਿਲਾ ਜਨਰਲ ਸੈਕਟਰੀ ਨਰਿੰਦਰ ਗਰਗ ਨੀਟਾ ਆਪਣੇ ਪਰਿਵਾਰ ਸਮੇਤ ਘਰ ਵਾਪਸ ਆ ਰਹੇ ਸਨ। ਜਾਣਕਾਰੀ ਮੁਤਾਬਕ ਜਦੋਂ ਉਹ ਰਾਮ ਬਾਗ਼ ਰੋਡ ‘ਤੇ ਪਹੁੰਚੇ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਤੋਂ ਆਪਣੀ ਅਤੇ ਪਰਿਵਾਰ ਦੀ ਜਾਨ ਬਚਾਉਣ ਲਈ ਨਰਿੰਦਰ ਗਰਗ ਨੀਟਾ ਵੱਲੋਂ ਸਮਾਂ ਰਹਿੰਦੇ ਆਪਣੇ ਲਾਇਸੈਂਸੀ ਹਥਿਆਰ ਨਾਲ ਹਵਾਈ ਫਾਇਰ ਕੀਤਾ ਗਿਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਘਟਨਾ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਵਰਗਾਂ ਵਿੱਚ ਵੀ ਚਿੰਤਾ ਜਤਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਿਤ ਨਵੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਸਵਾਲ ਖੜੇ ਹੋ ਰਹੇ ਹਨ। ਵਿਰੋਧੀ ਧਿਰ ਨੇ ਵੀ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਆਊਟ ਆਫ ਕੰਟਰੋਲ ਦਿਖਾਈ ਦੇ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ CCTV ਕੈਮਰੇ ਵੀ ਖੰਗਾਲੇ ਜਾ ਰਹੇ ਹਨ।ਬਰਨਾਲਾ ਵਿੱਚ BJP ਆਗੂ ਦੀ ਗੱਡੀ ‘ਤੇ ਹਮਲੇ ਦੀ ਕੋਸ਼ਿਸ਼, ਲਾਇਸੈਂਸੀ ਹਥਿਆਰ ਨਾਲ ਹਵਾਈ ਫਾਇਰ ਕਰ ਬਚਾਈ ਜਾਨ ਬਰਨਾਲਾ, 13 ਮਈ ਬੀਤੀ ਰਾਤ ਤਕਰੀਬਨ 11:30 ਵਜੇ ਇੱਕ ਵੱਡੀ ਵਾਰਦਾਤ ਉਸ ਵੇਲੇ ਵਾਪਰੀ ਜਦੋਂ BJP ਦੇ ਜ਼ਿਲਾ ਜਨਰਲ ਸੈਕਟਰੀ ਨਰਿੰਦਰ ਗਰਗ ਨੀਟਾ ਆਪਣੇ ਪਰਿਵਾਰ ਸਮੇਤ ਘਰ ਵਾਪਸ ਆ ਰਹੇ ਸਨ। ਜਾਣਕਾਰੀ ਮੁਤਾਬਕ ਜਦੋਂ ਉਹ ਰਾਮ ਬਾਗ਼ ਰੋਡ ‘ਤੇ ਪਹੁੰਚੇ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਤੋਂ ਆਪਣੀ ਅਤੇ ਪਰਿਵਾਰ ਦੀ ਜਾਨ ਬਚਾਉਣ ਲਈ ਨਰਿੰਦਰ ਗਰਗ ਨੀਟਾ ਵੱਲੋਂ ਸਮਾਂ ਰਹਿੰਦੇ ਆਪਣੇ ਲਾਇਸੈਂਸੀ ਹਥਿਆਰ ਨਾਲ ਹਵਾਈ ਫਾਇਰ ਕੀਤਾ ਗਿਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਵਰਗਾਂ ਵਿੱਚ ਵੀ ਚਿੰਤਾ ਜਤਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਿਤ ਨਵੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਸਵਾਲ ਖੜੇ ਹੋ ਰਹੇ ਹਨ। ਵਿਰੋਧੀ ਧਿਰ ਨੇ ਵੀ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਆਊਟ ਆਫ ਕੰਟਰੋਲ ਦਿਖਾਈ ਦੇ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ CCTV ਕੈਮਰੇ ਵੀ ਖੰਗਾਲੇ ਜਾ ਰਹੇ ਹਨ।





