ਮਨਿੰਦਰ ਸਿੰਘ, ਬਰਨਾਲਾ
ਬਰਨਾਲਾ: ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਨੂੰ ਅਡਵਾਂਸ ਨੋਟਿਸ ਸੌਂਪਿਆ।
ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਸਕੂਲ ਮੁਖੀ ਸਕੂਲਾਂ ਵਿੱਚ ਨਾ ਜਾ ਕੇ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਮੂਹਿਕ ਛੁੱਟੀ ਤੋਂ ਰੋਕਣ ਜਾਂ ਕਿਸੇ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅਧਿਆਪਕ ਜਥੇਬੰਦੀਆਂ ਨੇ ਕੱਟੇ 37 ਭੱਤੇ ਬਹਾਲ ਕਰਨ, ਪੂਰਾ ਮਹਿੰਗਾਈ ਭੱਤਾ ਜਾਰੀ ਕਰਨ, 17-07-2020 ਅਤੇ 15-01-2015 ਦੇ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਸਬੰਧੀ 2022 ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਹਰਿੰਦਰ ਮੱਲੀਆਂ, ਰਾਜੀਵ ਕੁਮਾਰ, ਨਰਿੰਦਰ ਸ਼ਹਿਣਾ, ਪਰਮਿੰਦਰ ਸਿੰਘ ਬੀ.ਐੱਡ. ਸਮੇਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।







Tôi thường tìm đọc review trước khi tham gia và thấy cricfy app được khá nhiều người đánh giá tích cực. TONY08-26