ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਹੰਡਿਆਇਆ, 29 ਅਗਸਤ  ਹੰਡਿਆਇਆ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਿਟਡ ਹੰਡਿਆਇਆ ਵਿਖੇ ਅੱਜ 11 ਮੈਂਬਰੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਦੌਰਾਨ ਪਿਸ਼ੋਰਾ ਸਿੰਘ ਪੁੱਤਰ ਮੁਖਤਿਆਰ ਸਿੰਘ ਨੂੰ ਸਭਾ ਦਾ ਪ੍ਰਧਾਨ, ਰਾਮ ਸਿੰਘ ਪੁੱਤਰ ਬਚਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਦੀਪ ਸਿੰਘ ਪੁੱਤਰ ਨਾਜਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਖੇਤੀਬਾੜੀ ਸਭਾ ਦੇ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਭਾ ਦੀ 11 ਮੈਂਬਰੀ ਕਮੇਟੀ ਦੀ ਚੋਣ ਮੁਕੰਮਲ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਸਾਰੇ ਅਹੁਦੇਦਾਰਾਂ ਦੀ ਚੋਣ ਕਮੇਟੀ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ ਕੀਤੀ ਗਈ ਹੈ। ਚੋਣ ਉਪਰੰਤ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਹਾਜ਼ਰ ਮੈਂਬਰਾਂ ਨੇ ਉਮੀਦ ਜਤਾਈ ਕਿ ਨਵੀਂ ਕਮੇਟੀ ਸਹਿਕਾਰੀ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਅਤੇ ਕਿਸਾਨਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਿਲਜੁਲ ਕੇ ਕੰਮ ਕਰੇਗੀ। ਇਸ ਮੌਕੇ ਸਭਾ ਦੇ ਦਫ਼ਤਰ ਤੋਂ ਸੇਲਜ਼ਮੈਨ ਚਾਨਣ ਸਿੰਘ, ਆਪਰੇਟਰ ਜਸ਼ਨਦੀਪ ਸਿੰਘ, ਗੁਰਦੀਪ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਕੋਠੇ ਗੁਰੂ ਕੇ ਤੋਂ ਲਖਬੀਰ ਸਿੰਘ ਸੋਨੀ, ਹੰਡਿਆਇਆ ਦੇ ਐਮਸੀ ਬਲਵੀਰ ਸਿੰਘ ਮਹਿਰਮੀਆ, ਐਮਸੀ ਬਸਾਵਾ ਸਿੰਘ ਭਰੀ, ਸਮਾਜ ਸੇਵੀ ਨਿਰੰਜਨ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਹਰਦੇਵ ਸਿੰਘ ਕਾਲਾ ਅਤੇ ਹੋਰ ਸਮਰਥਕ ਵੀ ਮੌਜੂਦ ਰਹੇ।

Leave a Reply

Your email address will not be published. Required fields are marked *