ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਗਰਚਾ ਰੋਡ ‘ਤੇ ਨਾਕੇ ਦੌਰਾਨ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਆਬਕਾਰੀ ਵਿਭਾਗ ਵਲੋਂ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਕਾਰਵਾਈ
ਬਰਨਾਲਾ: ਆਬਕਾਰੀ ਵਿਭਾਗ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਡੀ.ਸੀ. (ਐਕਸਾਈਜ਼) ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਸੀ. (ਐਕਸਾਈਜ਼) ਸੰਗਰੂਰ ਅਤੇ ਈ.ਓ. ਬਰਨਾਲਾ ਦੀ ਨਿਗਰਾਨੀ ਹੇਠ ਐਕਸਾਈਜ਼ ਇੰਸਪੈਕਟਰ ਦੇਵਿੰਦਰ ਸਿੰਘ ਦੀ ਅਗਵਾਈ ਵਿੱਚ ਆਬਕਾਰੀ ਪੁਲਿਸ ਟੀਮ ਅਤੇ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਸਬਜ਼ੀ ਮੰਡੀ ਬਰਨਾਲਾ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਚੰਡੀਗੜ੍ਹ ਵਿੱਚ ਵਿਕਰੀ ਲਈ ਲਿਜਾਈ ਜਾ ਰਹੀ ਸ਼ਰਾਬ ਦੇ 45 ਡੱਬੇ ਬਰਾਮਦ ਕੀਤੇ ਗਏ। ਇਸ ਸਬੰਧੀ ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ ਅਤੇ ਇਕਬਾਲ ਸਿੰਘ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ। ਮੁਲਜ਼ਮਾਂ ਕੋਲੋਂ ਕਰੂਜ਼ ਕਾਰ ਨੰਬਰ PB-10-DF-1125 ਵੀ ਬਰਾਮਦ ਕੀਤੀ ਗਈ।
ਇਸ ਮਾਮਲੇ ਸਬੰਧੀ ਐੱਫ.ਆਈ.ਆਰ. ਨੰਬਰ 428/26 ਮਿਤੀ 27.08.2026 ਥਾਣਾ ਸਿਟੀ-1 ਬਰਨਾਲਾ ਵਿਖੇ ਦਰਜ ਕੀਤੀ ਗਈ ਹੈ।
ਆਬਕਾਰੀ ਇੰਸਪੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਓਹਨਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਅਤੇ ਵਿਕਰੀ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।
ਓਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ CIA ਸਟਾਫ਼ ਦੇ ਸਹਿਯੋਗ ਨਾਲ ਗਰਚਾ ਰੋਡ ਵਿਖੇ ਨਾਕਾਬੰਦੀ ਦੌਰਾਨ ਇੱਕ XUV ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਗੱਡੀ ਵਿੱਚੋਂ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਕੀਤੀਆਂ ਗਈਆਂ। ਮੌਕੇ ’ਤੇ ਹੀ ਮੁਲਜ਼ਮ ਗੁਰਪਿਆਰ ਸਿੰਘ ਅਤੇ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਰਾਬ ਦੀਆਂ ਬੋਤਲਾਂ ਤੋਂ ਟਰੈਕ ਅਤੇ ਟ੍ਰੇਸ ਸਟਿੱਕਰ ਅਤੇ ਬੈਚ ਨੰਬਰ ਫਾੜੇ ਹੋਏ ਸਨ। ਮੁਲਜ਼ਮਾਂ ਖ਼ਿਲਾਫ਼ FIR ਨੰਬਰ 414 ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।






