ਮਨਿੰਦਰ ਸਿੰਘ ਹੱਕ ਸੱਚ ਦੀ ਬਾਣੀ
ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਸਿਖਿਆਵਾਂ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਾਉਣ ਦਾ ਉਪਰਾਲਾ*
*ਪਿੰਡ ਉੱਗੋਕੇ ਵਿਚ ਦਿਖਾਈ ਦਸਤਾਵੇਜ਼ੀ, ਸੰਗਤ ਨੇ ਕੀਤੀ ਸ਼ਲਾਘਾ*
ਤਪਾ/ਸ਼ਹਿਣਾ: 01 ਸਤੰਬਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ‘ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਦਿਖਾਉਣ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਹਲਕਾ ਭਦੌੜ ਦੇ ਪਿੰਡ ਉੱਗੋਕੇ ਤੋਂ ਦਸਤਾਵੇਜ਼ੀ ਦਿਖਾਉਣ ਦੀ ਸ਼ੁਰੂਆਤ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਵੀ ਮੌਜੂਦ ਰਹੇ। ਇਸ ਮੌਕੇ ਉਹਨਾਂ ਕਿਹਾ ਕਿ ਇਸ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।
ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕਾਂ ਖਾਸ ਕਰਕੇ ਨੌਜਵਾਨਾਂ, ਮਹਿਲਾਵਾਂ ਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ।








บทความดีมาก ลอง Muse Voice Transcribe ที่ สำหรับถอดเสียงเป็นข้อความ Muse Voice Transcribe