ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਆਉਣ ਵਾਲੇ ਸਮੇਂ ਚ ਸਬਸਿਡੀ ‘ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ
ਬਰਨਾਲਾ, 7 ਸਤੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਫਾਰਮਰ ਰਜਿਸਟਰੀ ਕਿਸਾਨਾਂ ਦੀ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਨੂੰ ਸਰਕਾਰੀ ਪ੍ਰਣਾਲੀ ਵਿੱਚ ਦਰਜ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਰਾਹੀਂ ਭਵਿੱਖ ਵਿੱਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਇਸ ਲਈ ਕਿਸਾਨਾਂ ਨੂੰ ਇਸ ਕੰਮ ਨੂੰ ਸਿਰਫ਼ ਇੱਕ ਰਸਮੀ ਕਾਰਵਾਈ ਨਾ ਸਮਝਦਿਆਂ ਸਮੇਂ ਸਿਰ ਆਪਣੀ ਫਾਰਮਰ ਰਜਿਸਟਰੀ ਬਣਵਾਉਣੀ ਚਾਹੀਦੀ ਹੈ। ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਬਰਨਾਲਾ ਵੱਲੋ ਪਿੰਡਾਂ ਵਿੱਚ ਕੈਂਪ ਲਗਾ ਕੇ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਫਾਰਮਰ ਰਜਿਸਟਰੀ ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (ਸੀਐੱਸਸੀ) ਵਿਖੇ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੇ ਨੇੜਲੇ ਖੇਤੀਬਾੜੀ ਦਫਤਰ ਜਾਂ ਕਾਮਨ ਸਰਵਿਸ ਸੈਂਟਰ ’ਤੇ ਪਹੁੰਚਣ ਅਤੇ ਆਪਣੀ ਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਜਿਨ੍ਹਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ। ਉਨ੍ਹਾਂ ਕਿਹਾ ਕਿ ਫਾਰਮਰ ਰਜਿਸਟਰੀ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਕਿਸਾਨ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ।







Secure and professional. I feel safe depositing my funds here and the withdrawals are lightning fast. Go to 77888betlogin.
I’ve recently started a blog, the info you offer on this site has helped me tremendously. Thanks for all of your time & work.