ਸੋਨੀ ਗੋਇਲ ਬਰਨਾਲਾ
ਧਨੌਲਾ ਸਕੂਲ ਵਿਚ ਵਿਦਿਆਰਥੀਆਂ ਦੇ ਪੇਂਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ: ਮੁੱਖ ਖੇਤੀਬਾੜੀ ਅਫ਼ਸਰ*
ਲੱਕੀ ਡਰਾਅ (ਪਰਾਲੀ) 2026 ਲਈ ਹੁਣ 30 ਅਕਤੂਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ*
ਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਕਿਸਾਨ ਸਿਖਲਾਈ ਕੈਂਪਾਂ, ਨੁੱਕੜ ਮੀਟਿੰਗਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪੇਂਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਯੋਗ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਸਕੂਲੀ ਵਿਦਿਆਰਥੀ ਇਸ ਮੁਹਿੰਮ ਵਿੱਚ ਅਹਿਮ ਕੜੀ ਸਾਬਤ ਹੋ ਸਕਦੇ ਹਨ, ਕਿਉਂਕਿ ਉਹ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਰਾਹੀਂ ਘਰ-ਘਰ ਤੱਕ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣਾ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਸ੍ਰੀਮਤੀ ਸੁਨੀਤਾ ਸ਼ਰਮਾ, ਨੋਡਲ ਅਫ਼ਸਰ (ਪਰਾਲੀ ਪ੍ਰਬੰਧਨ) ਨੇ ਵਿਦਿਆਰਥੀਆਂ ਨੂੰ ਖੇਤੀ ਮਸ਼ੀਨਰੀ ਅਤੇ ਇਸ ਦੀ ਸੁਚੱਜੀ ਵਰਤੋਂ, ਹਵਾ, ਪਾਣੀ ਅਤੇ ਧਰਤੀ ਦੀ ਸੰਭਾਲ, ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ, ਹਰ ਘਰ ਵਿੱਚ ਇੱਕ ਦਰੱਖਤ ਲਗਾਉਣ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦੂਜਿਆਂ ਤੱਕ ਵੀ ਪਹੁੰਚਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਲੱਕੀ ਡਰਾਅ (ਪਰਾਲੀ) 2026 ਚਲਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਦੇ ਯੋਗ ਕਿਸਾਨਾਂ ਨੂੰ ਇਨਾਮ ਜਿੱਤਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਹੁਣ 30 ਅਕਤੂਬਰ 2026 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਿਰਧਾਰਤ ਮਿਤੀ ਤੱਕ ਰਜਿਸਟ੍ਰੇਸ਼ਨ ਕਰਵਾਉਣ ਅਤੇ ਲੋੜੀਂਦੀ ਜਾਣਕਾਰੀ ਤੇ ਦਸਤਾਵੇਜ਼ਾਂ ਸਮੇਤ ਫਾਰਮ ਪੂਰਾ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਅਤੇ ਕਿਸਾਨ ਪਰਿਵਾਰਾਂ ਤੱਕ ਲੱਕੀ ਡਰਾਅ ਸਬੰਧੀ ਜਾਣਕਾਰੀ ਪਹੁੰਚਾਉਣ, ਤਾਂ ਜੋ ਵੱਧ ਤੋਂ ਵੱਧ ਯੋਗ ਕਿਸਾਨ ਇਸ ਯੋਜਨਾ ਦਾ ਲਾਭ ਲੈ ਸਕਣ। ਸਕੂਲ ਇੰਚਾਰਜ ਸ੍ਰੀਮਤੀ ਸੁਖਵਿੰਦਰ ਕੌਰ ਨੇ ਭਰੋਸਾ ਦਿਵਾਇਆ ਕਿ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਉਹ ਆਪਣੇ ਮਾਪਿਆਂ ਨੂੰ ਵੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਸਕਣ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਕੂਲ ਨੂੰ ਵਾਤਾਵਰਣ ਦੀ ਸੰਭਾਲ ਦਾ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਸ੍ਰੀ ਬੇਅੰਤ ਸਿੰਘ, ਨੋਡਲ ਅਫ਼ਸਰ (ਪਰਾਲੀ) ਸ੍ਰੀਮਤੀ ਸੁਨੀਤਾ ਸ਼ਰਮਾ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।







The customer support is top notch and they solved my deposit issue in minutes. Great service and fair odds at okebet36.
The app version is just fantastic and runs perfectly on my phone. So convenient to play anywhere. Get the 123jiliapp now!
The mobile app is a game changer. It’s way more convenient than using a browser and everything loads instantly. You guys should grab the bdl444appapk right now.
Downloaded the app and it runs perfectly on my phone. The installation was straightforward and the graphics are crisp. Head over to pak98gamedownload for the best version.