ਸੋਨੀ ਗੋਇਲ ਬਰਨਾਲਾ


ਅੰਡਰ 17 ਲੜਕਿਆਂ ਨੇ ਸਟੇਟ ਪੱਧਰ ‘ਤੇ ਮਾਰੀਆਂ ਮੱਲਾਂ, 7 ਖਿਡਾਰੀਆਂ ਨੇ ਜਿੱਤੇ 7 ਗੋਲਡ ਮੈਡਲ*


ਬਰਨਾਲਾ 21 ਨਵੰਬਰ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਬਰਨਾਲਾ ਦੇ ਖਿਡਾਰੀਆਂ ਨੇ 70 ਵੀਆਂ ਪੰਜਾਬ ਰਾਜ ਸਕੂਲ ਖੇਡਾਂ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹਾ ਬਰਨਾਲਾ ਦਾ ਨਾਮ ਰੌਸ਼ਨ ਕੀਤਾ। 19 ਨਵੰਬਰ 2026 ਨੂੰ ਹੋਏ ਨੇਟਬਾਲ ਅੰਡਰ-17 (ਲੜਕਿਆਂ) ਦੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੁਕਾਬਲੇ ਵਿੱਚ ਜ਼ਿਲ੍ਹਾ ਬਰਨਾਲਾ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਇਸ ਟੀਮ ਦਾ ਹਿੱਸਾ ਰਹੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਸੱਤ ਖਿਡਾਰੀਆਂ ਨੇ ਸੱਤ ਗੋਲਡ ਮੈਡਲ ਜਿੱਤ ਕੇ ਇਹ ਮਾਣਮੱਤੀ ਪ੍ਰਾਪਤੀ ਸਕੂਲ ਦੀ ਝੋਲੀ ਪਾਈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਐੱਸ. ਕੇ. ਮਲਿਕ ਜੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਕੋਚਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੀਵਨ ਕੁਮਾਰ ਮੋਦੀ ਜੀ ਅਤੇ ਪ੍ਰਬੰਧਕ ਐਡਵੋਕੇਟ ਅਭੇ ਕੁਮਾਰ ਜਿੰਦਲ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਦੀ ਇਹ ਸਫਲਤਾ ਸਕੂਲ ਦੀਆਂ ਉੱਚੀਆਂ ਸਿੱਖਿਆਤਮਕ ਅਤੇ ਖੇਡ ਨੀਤੀਆਂ ਦਾ ਪ੍ਰਤੀਕ ਹੈ। ਪ੍ਰਧਾਨ ਮੋਦੀ ਜੀ ਨੇ ਕਿਹਾ ਕਿ ਪ੍ਰਬੰਧ ਕਮੇਟੀ ਭਵਿੱਖ ਵਿੱਚ ਵੀ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਅਤੇ ਉਤਸ਼ਾਹ ਪ੍ਰਦਾਨ ਕਰਦੀ ਰਹੇਗੀ। ਅੰਤ ਵਿੱਚ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸ੍ਰ. ਮਨਜੀਤ ਸਿੰਘ ਅਤੇ ਸ਼੍ਰੀ ਅਨਿਲ ਸ਼ਰਮਾ ਨੂੰ ਵਿਸ਼ੇਸ਼ ਵਧਾਈ ਦਿੱਤੀ ਗਈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ।

Leave a Reply

Your email address will not be published. Required fields are marked *

You missed